Punjabi Fun World

ਸਿਹਤਮੰਦ ਅਤੇ ਸਿਰਜਣਾਤਮਕ ਪੰਜਾਬੀ ਮਨੋਰੰਜਨ

Punjab Government

ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਨਵੀਂ ਦਿੱਲੀ ਵਿਖੇ ਪੰਜਾਬ ਸਰਕਾਰ ਦੁਆਰਾ ਸੁਵਿਧਾ ਕੇਂਦਰ ਸਥਾਪਤ

ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਨਵੀਂ ਦਿੱਲੀ ਵਿਖੇ ਪੰਜਾਬ ਸਰਕਾਰ ਦੁਆਰਾ ਸੁਵਿਧਾ ਕੇਂਦਰ ਸਥਾਪਤ ਕੀਤਾ ਗਿਆ ਹੈ, ਜਿਸ ਨਾਲ ਵਿਸ਼ੇਸ਼ ਉਡਾਨਾਂ ਰਾਹੀਂ ਵਿਦੇਸ਼ਾਂ ਤੋਂ ਵਾਪਸ ਆ ਰਹੇ ਪੰਜਾਬੀਆਂ ਨੂੰ ਸੂਬੇ ਵਿੱਚ ਉਨ੍ਹਾਂ ਦੇ ਸਬੰਧਤ ਜ਼ਿਲ੍ਹਿਆਂ ‘ਚ ਭੇਜਣ ਲਈ ਮਦਦ ਕੀਤੀ ਜਾਵੇਗੀ ।
 
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸੁਵਿਧਾ ਕੇਂਦਰ ਵਿਖੇ ਆਵਾਜਾਈ ਦੀ ਸਹੂਲਤ ਦਾ ਬੰਦੋਬਸਤ ਕੀਤਾ ਗਿਆ ਤਾਂ ਕਿ ਵਿਦੇਸ਼ਾਂ ‘ਚ ਫਸੇ ਐਨ.ਆਰ.ਆਈਜ਼ ਅਤੇ ਪੰਜਾਬੀਆਂ ਦੀ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਸੁਖਾਲੀ ਵਾਪਸੀ ਨੂੰ ਯਕੀਨੀ ਬਣਾਇਆ ਜਾ ਸਕੇ ਜਿੱਥੇ ਉਨ੍ਹਾਂ ਨੂੰ 14 ਦਿਨਾਂ ਲਈ ਏਕਾਂਤਵਾਸ ਵਿੱਚ ਰਹਿਣ ਰੁਕਣਾ ਪਵੇਗਾ ਅਤੇ ਕੋਵਿਡ ਲਈ ਟੈਸਟ ਵੀ ਲਿਆ ਜਾਵੇਗਾ।

ਜਿਨ੍ਹਾਂ ਵਿਅਕਤੀਆਂ ਦੇ ਟੈਸਟ ਨੈਗੇਟਿਵ ਪਾਏ ਜਾਣਗੇ, ਉਨ੍ਹਾਂ ਨੂੰ ਦੋ ਹੋਰ ਹਫਤਿਆਂ ਦੇ ਸਵੈ-ਏਕਾਂਤਵਾਸ ਲਈ ਘਰ ਭੇਜ ਦਿੱਤਾ ਜਾਵੇਗਾ ਜਦਕਿ ਪਾਜ਼ੇਟਿਵ ਪਾਏ ਜਾਣ ਵਾਲਿਆਂ ਨੂੰ ਇਲਾਜ ਲਈ ਏਕਾਂਤਵਾਸ ਕੇਂਦਰਾਂ ਵਿੱਚ ਭੇਜ ਜਾਵੇਗਾ।

ਮੁੱਖ ਮੰਤਰੀ ਮੁਤਾਬਿਕ ‘ਵੰਦੇ ਮਾਤਰਮ ਮਿਸ਼ਨ’ ਤਹਿਤ 20,000 ਦੇ ਕਰੀਬ ਐਨ.ਆਰ.ਆਈਜ਼ ਦੀ ਘਰ ਵਾਪਸੀ ਦੀ ਉਮੀਦ ਹੈ ਅਤੇ ਇਨ੍ਹਾਂ ਵਿੱਚ ਬਹੁਤੇ ਨਵੀਂ ਦਿੱਲੀ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਹਵਾਈ ਅੱਡੇ ‘ਤੇ ਸਥਾਪਤ ਕੀਤਾ ਸੁਵਿਧਾ ਕੇਂਦਰ ਬਿਨਾਂ ਕਿਸੇ ਹਫੜਾ-ਦਫੜੀ ਜਾਂ ਦੁਬਿਧਾ ਤੋਂ ਬਿਹਤਰ ਤਾਲਮੇਲ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚੋਂ ਪੰਜਾਬ ਵਿੱਚ ਆਪਣੀਆਂ ਜੱਦੀ ਥਾਵਾਂ ‘ਤੇ ਵਾਪਸ ਆਉਣ ਲਈ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਦੀ ਸੁਰੱਖਿਅਤ ਵਾਪਸੀ ਲਈ ਵੱਖ-ਵੱਖ ਮੁਲਕਾਂ ਵਿੱਚ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ ।

ਪਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਲੋਕਾਂ ਦੇ ਏਕਾਂਤਵਾਸ ਲਈ ਸਬੰਧਤ ਜ਼ਿਲ੍ਹਿਆਂ ਦੇ ਹੋਟਲਾਂ ਅੰਦਰ ਢੁਕਵੇਂ ਪ੍ਰਬੰਧ ਕੀਤੇ ਗਏ ਹਨ, ਜਿਹੜੇ ਪਰਵਾਸੀ ਹੋਟਲਾਂ ਦਾ ਖਰਚ ਨਹੀਂ ਚੁੱਕ ਸਕਦੇ, ਉਨ੍ਹਾਂ ਲਈ ਏਕਾਂਤਵਾਸ ਦੀ ਸੁਵਿਧਾ ਮੁਫਤ ਉਪਲਬਧ ਕਰਵਾਈ ਜਾਵੇਗੀ।

ਸੂਤਰਾਂ ਮੁਤਾਬਿਕ ਇੰਦਰਾ ਗਾਂਧੀ ਅੰਤਰ-ਰਾਸ਼ਟਰੀ ਏਅਰਪੋਰਟ ਵਿਖੇ ਸੁਵਿਧਾ ਕੇਂਦਰ ਦਿਨ ਦੇ 24 ਘੰਟੇ ਕੰਮ ਕਰ ਰਿਹਾ ਹੈ। ਸੁਵਿਧਾ ਕੇਂਦਰ ਸੂਬੇ ਦੇ ਟਰਾਂਸਪੋਰਟ ਵਿਭਾਗ ਨਾਲ ਸੰਪਰਕ ਰੱਖ ਰਿਹਾ ਹੈ ਤਾਂ ਜੋ ਪੰਜਾਬ ਵਾਪਸ ਆਉਣ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਜੱਦੀ ਜ਼ਿਲ੍ਹਿਆਂ ਤਕ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾ ਸਕੇ।

Hits: 69

Spread the love
  •  
  •  
  •  
  •  
  •  
  •  
  •  
  •  
  •