Punjabi Fun World

ਸਿਹਤਮੰਦ ਅਤੇ ਸਿਰਜਣਾਤਮਕ ਪੰਜਾਬੀ ਮਨੋਰੰਜਨ

capt amrinder Singh

ਭਾਰਤ ਸਰਕਾਰ ਕਰੇਗੀ ਪੰਜਾਬ ਵਿੱਚ ਸੀਜ਼ਨ 2020-21 ਦੌਰਾਨ ਕਣਕ ਦੀ ਸਰਕਾਰੀ ਖਰੀਦ 31ਮਈ ਤੱਕ

ਭਾਰਤ ਸਰਕਾਰ ਨੇ ਪੰਜਾਬ ਵਿੱਚ ਸੀਜ਼ਨ 2020-21 ਦੌਰਾਨ ਕਣਕ ਦੀ ਸਰਕਾਰੀ ਖਰੀਦ ਮਿਤੀ 31ਮਈ   ਕਰਨ ਦਾ ਫੈਸਲਾ ਕੀਤਾ ਹੈ।

  ਭਾਰਤ ਸਰਕਾਰ , ਖੁਰਾਕ ਮੰਤਰਾਲਾ ਨਵੀਂ ਦਿੱਲੀ ਵੱਲੋਂ ਸੀਜ਼ਨ 2020-21 ਦੌਰਾਨ ਪੰਜਾਬ ਰਾਜ ਵਿਚ ਕਣਕ ਦੀ ਸਰਕਾਰੀ ਖਰੀਦ ਦੇ ਸੀਜ਼ਨ ਦਾ ਸਮਾਂ ਮਿਤੀ 15.04.2020 ਤੋਂ 31.05.2020 ਤੱਕ ਦਾ ਨਿਰਧਾਰਤ ਕੀਤਾ ਗਿਆ ਹੈ ।

ਇਸ ਸਬੰਧੀ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਪੋਰਟਲ ਰਾਹੀਂ ਆੜ੍ਹਤੀਆਂ ਅਤੇ ਕਿਸਾਨਾਂ ਦੇ ਰਜਿਸ਼ਟਰਡ ਮੋਬਾਇਲ ਨੰਬਰਾਂ ਅਤੇ ਫੀਲਡ ਅਮਲੇ ਰਾਹੀਂ ਸਮੂਹ ਆੜ੍ਹਤੀਆਂ ਅਤੇ ਕਿਸਾਨਾਂ ਦੇ ਬਣਾਏ ਗਏ ਵੱਟਸਐਪ ਗਰੁੱਪਾਂ ਰਾਹੀਂ ਕਣਕ ਦੀ ਖਰੀਦ ਦੇ ਸਮੇਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਵੱਲੋਂ ਮਿਤੀ 31.05.2020 ਤੋਂ ਪਹਿਲਾਂ – ਪਹਿਲਾਂ ਸਾਰੀ ਕਣਕ ਮੰਡੀਆਂ ਵਿਚ ਲਿਆਂਦੀ ਜਾ ਸਕੇ ਅਤੇ ਕੋਈ ਵੀ ਕਿਸਾਨ ਆਪਣੀ ਫਸਲ ਮੰਡੀ ਵਿਚ ਵੇਚਣ ਤੋਂ ਵਾਝਾਂ ਨਾ ਰਹਿ ਜਾਵੇ ।

ਇਥੇ ਇਹ ਵਰਨਣਯੋਗ ਹੈ ਕਿ ਪੰਜਾਬ ਰਾਜ ਵਿੱਚ ਹੁਣ ਤੱਕ 125 ਲੱਖ ਮੀਟ੍ਰਿਕ ਟਨ ਤੋਂ ਜ਼ਿਆਦਾ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

Hits: 81

Spread the love
  •  
  •  
  •  
  •  
  •  
  •  
  •  
  •  
  •